ਨਸ਼ਿਆਂ ਦੇ ਛੇਵੇਂ ਦਰਿਆ ਨੇ ਨਿਗਲਿਆ ਇੱਕ ਹੋਰ ਮਾਂ ਦਾ ਪੁੱਤ
🎬 Watch Now: Feature Video
ਤਰਨਤਾਰਨ: ਨਸ਼ਿਆਂ ਨੇ ਪੰਜਾਬ ਨੂੰ ਜੜ੍ਹੋ ਹਿੱਲਾ ਕੇ ਰੱਖ ਦਿੱਤੀ ਹੈ। ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਪਹੂਵਿੰਡ ਵਿਖੇ ਨਸ਼ੇ ਦੀ ਭੇਂਟ ਚੜ੍ਹਿਆ 23 ਸਾਲਾ ਨੌਜਵਾਨ ਰਾਜਵਿੰਦਰ ਸਿੰਘ। ਪੁੱਤ ਦੀ ਲਾਸ਼ ਤੇ ਵੈਣ ਪਾਉਂਦੀ ਮਾਂ ਨੇ ਰੋ ਰੋ ਕੇ ਦੱਸਿਆ ਕਿ ਪਿੰਡ ਪਹੁਵਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਲੋਕ ਸ਼ਰੇਆਮ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। ਇੱਥੋਂ ਦਾ ਪੁਲੀਸ ਪ੍ਰਸ਼ਾਸਨ ਉਨ੍ਹਾਂ ਨੂੰ ਫੜਨ ਦੀ ਬਜਾਏ ਉਨ੍ਹਾਂ ਦੀ ਪਿੱਠ ਥਾਪੜਾ ਦੇ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਲੜਕੇ ਦੀ ਮਾਂ ਪ੍ਰਕਾਸ਼ ਕੌਰ ਨੇ ਦੱਸਿਆ ਕਿ ਉਸਦਾ ਲੜਕਾ ਸਵੇਰੇ ਉਸ ਕੋਲ ਆਇਆ ਅਤੇ ਉਸ ਨੂੰ ਕਹਿਣ ਲੱਗਾ ਕਿ ਮੈਂ ਕਿਸੇ ਕੰਮ ਲਈ ਬਾਹਰ ਚੱਲਿਆ ਹਾਂ ਅਤੇ ਉਹ ਛੇਤੀ ਹੀ ਘਰ ਵਾਪਸ ਆ ਗਿਆ ਅਤੇ ਗੁਸਲਖਾਨੇ ਵਿੱਚ ਜਾ ਕੇ ਉਸ ਨੇ ਨਸ਼ੇ ਵਾਲਾ ਟੀਕਾ ਲਾ ਲਿਆ ਜਿਸ ਕਾਰਨ ਉਸ ਦੀ ਬਾਥਰੂਮ ਦੇ ਵਿੱਚ ਹੀ ਮੌਤ ਹੋ ਗਈ ਹੈ।ਪੀੜਤ ਮਾਂ ਨੇ ਰੋ ਰੋ ਕੇ ਕਿਹਾ ਕਿ ਜਦੋਂ ਤਕ ਨਸ਼ਾ ਵੇਚਣ ਵਾਲਿਆਂ ਤੇ ਕਾਰਵਾਈ ਨਹੀਂ ਹੁੰਦੀ ਉਦੋਂ ਤਕ ਉਹ ਆਵਦੇ ਪੁੱਤ ਦਾ ਸਸਕਾਰ ਨਹੀਂ ਕਰੇਗੀ ਉਧਰ ਮੌਕੇ ਤੇ ਪਹੁੰਚੇ ਥਾਣਾ ਖਾਲੜਾ ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ