ਫ਼ਤਿਹਗੜ੍ਹ ਸਾਹਿਬ: ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ ਇੱਕ ਹੋਰ ਦੀ ਰਿਪੋਰਟ ਆਈ ਕੋਰੋਨਾ ਪੌਜ਼ੀਟਿਵ

By

Published : May 7, 2020, 7:21 PM IST

thumbnail
ਸ੍ਰੀ ਫ਼ਤਿਹਗੜ੍ਹ ਸਾਹਿਬ: ਸ਼ਹਿਰ 'ਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਕੇਸ ਸਾਹਮਣੇ ਆਇਆ ਹੈ। ਜੋ ਕਿ ਨਾਂਦੇੜ ਸਾਹਿਬ ਦੇ ਸ਼ਰਧਾਲੂਆਂ ਨਾਲ ਸਬੰਧਤ ਹੈ। ਹੁਣ ਫ਼ਤਿਹਗੜ੍ਹ ਸਾਹਿਬ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 19 ਹੋ ਗਿਆ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਐਨ.ਕੇ ਅਗਰਵਾਲ ਨੇ ਦਿੱਤੀ। ਐਨ ਕੇ ਅਗਰਵਾਲ ਨੇ ਕਿਹਾ ਕਿ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਦੁਬਾਰਾ ਕੋਰੋਨਾ ਟੈਸਟ ਲਏ ਗਏ ਹਨ ਜਿਸ ਚੋਂ ਇੱਕ ਵਿਅਕਤੀ ਕੋਰੋਨਾ ਪੌਜ਼ੀਟਿਵ ਆਇਆ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ 150 ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 80 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਇੱਕ ਰਿਪੋਰਟ ਪੌਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ 13 ਸ਼ਰਧਾਲੂਆਂ ਵਿੱਚੋਂ ਪਹਿਲਾਂ 5 ਜਣਿਆਂ ਦੀ ਵੀ ਰਿਪੋਰਟ ਪੌਜ਼ੀਟਿਵ ਪਾਈ ਗਈ ਸੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.