ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ 'ਤੇ ਅਜਨਾਲਾ ਪੁਲਿਸ ਨੇ ਇੱਕ ਹੋਰ ਗੱਡੀ ਕੀਤੀ ਬਰਾਮਦ - ਅਜਨਾਲਾ ਪੁਲਿਸ
🎬 Watch Now: Feature Video
ਅੰਮ੍ਰਿਤਸਰ: ਬੀਤੇ ਦਿਨੀਂ ਭਾਰਤ-ਪਾਕਿ ਸਰਹੱਦ ਤੋਂ ਅਜਨਾਲਾ ਪੁਲਿਸ ਵੱਲੋਂ ਫੌਜ ਦੀ ਮਦਦ ਨਾਲ ਸੱਤ ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਸੀ। ਪੁਲਿਸ ਵੱਲੋਂ ਤਸਕਰਾਂ ਕੋਲੋਂ ਪੰਦਰਾਂ ਲੱਖ ਡਰੱਗ ਮਨੀ, ਚਾਰ ਮੋਬਾਈਲ ਅਤੇ ਇੱਕ ਗੱਡੀ ਬਰਾਮਦ ਕੀਤੀ ਗਈ ਸੀ। ਪੁਲਿਸ ਵੱਲੋਂ ਤਸਕਰਾਂ ਨੂੰ ਅਦਾਲਤ 'ਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ ਗਿਆ ਸੀ। ਪੁਲਿਸ ਵੱਲੋਂ ਤਸਕਰਾਂ ਦੀ ਨਿਸ਼ਾਨਦੇਹੀ 'ਤੇ ਨਸ਼ੇ ਦੀ ਤਸਕਰੀ ਲਈ ਵਰਤੀ ਜਾਣ ਵਾਲੀ ਇੱਕ ਹੋਰ ਗੱਡੀ ਬਰਾਮਦ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਕਿ ਨਸ਼ਾ ਤਸਕਰ ਵੱਲੋਂ ਇਹ ਗੱਡੀ ਯੂਨੀਵਰਸਿਟੀ ਦੀ ਪਾਰਕਿੰਗ 'ਚ ਖੜੀ ਕੀਤੀ ਹੋਈ ਸੀ। ਪੁਲਿਸ ਦਾ ਕਹਿਣਾ ਕਿ ਪੁੱਛਗਿਛ ਜਾਰੀ ਹੈ ਤੇ ਨਸ਼ਾ ਤਸਕਰਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।