ਬਰਨਾਲਾ: ਬਿਜਲੀ ਅੰਦੋਲਨ ਦੇ ਤਹਿਤ 'ਆਪ' ਨੇ ਡੀਸੀ ਦਫ਼ਤਰ ਅੱਗੇ ਲਾਇਆ ਧਰਨਾ - ਆਮ ਆਦਮੀ ਪਾਰਟੀ
🎬 Watch Now: Feature Video
ਬਰਨਾਲਾ: ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੇ ਬਿਜਲੀ ਅੰਦੋਲਨ ਤਹਿਤ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਬਰਨਾਲਾ ਤੋਂ ਆਮ ਪਾਰਟੀ ਦੇ ਵਿਧਾਇਕ ਗੁਰਮੀਤ ਮੀਤ ਹੇਅਰ ਅਤੇ ਮਹਿਲ ਕਲਾਂ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਇਹ ਧਰਨਾ ਲਗਾਇਆ। ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਦੇ ਵਿਧਾਇਕਾਂ ਨੇ ਕਿਹਾ ਕਿ ਪੰਜਾਬ 'ਚ ਬਿਜਲੀ ਭਾਰਤ ਦੇ ਬਾਕੀ ਸਾਰਿਆਂ ਸੂਬਿਆਂ ਨਾਲੋਂ ਮਹਿੰਗੀ ਹੈ, ਜਿਸ ਲਈ ਆਮ ਦੀ ਪਾਰਟੀ ਨੇ ਪਹਿਲਾਂ ਤੋਂ ਹੀ ਬਿਜਲੀ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮੌਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ ਸੀ ਪਰ ਰਾਹਤ ਦੀ ਬਜਾਏ ਲੋਕਾਂ 'ਤੇ ਨਵੇਂ ਬੋਝ ਪਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਵਿੱਢਿਆ ਗਿਆ ਹੈ, ਜਿਸ ਨੂੰ ਸੂਬਾ ਪੱਧਰ 'ਤੇ ਲਿਜਾਇਆ ਜਾਵੇਗਾ।