550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ - paddy stubble burning
🎬 Watch Now: Feature Video
ਬਠਿੰਡਾ ਦੇ ਭੁੱਚੋ ਮੰਡੀ ਸਥਿਤ ਡੇਰਾ ਰੂਮੀ ਵਾਲਾ ਦੇ ਮੁਖੀ ਸੁਖਦੇਵ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਰਾਲੀ ਨੂੰ ਨਾ ਸਾੜ ਕੇ ਉਸ ਨੂੰ ਖ਼ਾਦ ਦੇ ਤੌਰ 'ਤੇ ਇਸਤੇਮਾਲ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਈਟੀਵੀ ਭਾਰਤ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ।