ਗੜ੍ਹਸ਼ੰਕਰ 'ਚ ਨਗਰ ਕੌਂਸਲ ਦੇ ਸਫਾਈ ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ - Appointment letters distributed to Municipal Council cleaners in Garhshankar
🎬 Watch Now: Feature Video
ਹੁਸ਼ਿਆਰਪੁਰ : ਨਗਰ ਕੌਂਸਲ ਗੜ੍ਹਸ਼ੰਕਰ (Municipal Council Garhshankar) ਵਿਖੇ ਪਿਛਲੇ ਕਾਫੀ ਸਮੇਂ ਤੋਂ ਕੰਮ ਕਰ ਰਹੇ ਕੱਚੇ ਸਫਾਈ ਕਰਮਚਾਰੀਆਂ (Sweepers) ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਹੁਣ ਕਾਂਗਰਸ ਦੇ ਸੂਬਾ ਜਰਨਲ ਸਕੱਤਰ (Congress state general secretary) ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੱਲੋਂ ਨਗਰ ਕੌਂਸਲ ਗੜ੍ਹਸ਼ੰਕਰ (Municipal Council Garhshankar) ਵਿਖੇ ਕੰਮ ਕਰ ਰਹੇ 37 ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਨਗਰ ਕੌਂਸਲ ਗੜ੍ਹਸ਼ੰਕਰ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਲਵ ਕੁਮਾਰ ਗੋਲਡੀ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਤੇ ਕੌਂਸਲਰਾਂ ਅਤੇ ਠੇਕੇਦਾਰ ਕੁਲਭੂਸ਼ਨ ਸ਼ੋਰੀ ਦੀ ਮੌਜੂਦਗੀ ਵਿੱਚ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ (Distribute appointment letters to employees) ਗਏ। ਇਸ ਮੌਕੇ ਉਨ੍ਹਾਂ ਉਕਤ ਮੁਲਾਜ਼ਮਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਹੁਣ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਜਿਸ ਨਾਲ ਉਕਤ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਦਾ ਕਾਫੀ ਲਾਭ ਮਿਲੇਗਾ।