ਧਾਰਮਿਕ ਸਥਾਨਾਂ 'ਤੇ ਪ੍ਰਸ਼ਾਦ ਤੇ ਲੰਗਰ ਵਰਤਾਉਣ ਦੀ ਮਿਲੀ ਪ੍ਰਵਾਨਗੀ - Approval was passing Prasad and anchors at religious places
🎬 Watch Now: Feature Video
ਤਲਵੰਡੀ ਸਾਬੋ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਧਾਰਮਿਕ ਸਥਾਨ ਬੰਦ ਕੀਤੇ ਗਏ ਸਨ। ਬੀਤੇ ਦਿਨੀਂ 8 ਜੂਨ ਨੂੰ ਸਰਕਾਰ ਦੀਆਂ ਹਦਾਇਤਾਂ ਨਾਲ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਸਨ। ਹੁਣ ਸਰਕਾਰ ਨੇ ਧਾਰਮਿਕ ਸਥਾਨਾਂ ਉਤੇ ਪ੍ਰਸ਼ਾਦ ਅਤੇ ਲੰਗਰ ਵਰਤਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਵਿੱਚ ਕਿਸੇ ਵੀ ਧਾਰਮਿਕ ਸਥਾਨ 'ਤੇ ਲੰਗਰ ਅਤੇ ਪ੍ਰਸਾਦ ਵਰਤਾਉਣ ਦੀ ਕੋਈ ਮਨਾਹੀ ਨਹੀਂ ਹੋਵੇਗੀ ਪਰ ਸਰਕਾਰ ਨੇ ਸੋਸ਼ਲ ਡਿਸਟੈਂਸਿੰਗ ਬਣਾਉਣ ਦੀ ਖ਼ਾਸ ਹਦਾਇਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸ਼ੋਮਣੀ ਅਕਾਲੀ ਦਲ ਨੇ ਲੰਗਰ 'ਤੇ ਪਾਬੰਦੀ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨੇ ਵਿਨ੍ਹੇ ਸਨ। ਪਰ ਹੁਣ ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ 'ਤੇ ਲੰਗਰ ਵਰਤਾਉਣ ਦੀ ਮਨਜ਼ੂਰੀ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧਕਾਂ ਨੇ ਸਵਾਗਤ ਕੀਤਾ ਹੈ। ਪ੍ਰਬੰਧਕਾਂ ਦਾ ਕਹਿਣਾ ਹੈ ਕਿ ਕੋਰੋਨਾ ਬਿਮਾਰੀ ਰੋਕਣ ਬਾਰੇ ਆਪਣਾ ਫਰਜ਼ ਸਮਝਦੇ ਹੋਏ ਲੰਗਰਾਂ 'ਚ ਖੁਦ ਹੀ ਸੰਗਤਾਂ ਨੂੰ ਦੂਰੀ ਬਣਾ ਕੇ ਬੈਠਾਉਂਦੇ ਹਨ।