ਦਿੱਲੀ ਸੰਘਰਸ਼ ਦੀ ਸ਼ਹੀਦ ਮਾਤਾ ਮਲਕੀਤ ਕੌਰ ਨਮਿੱਤ ਹੋਈ ਅਰਦਾਸ - ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਦਿੱਲੀ ਵਿਖੇ ਪ੍ਰਦਰਸ਼ਨ
🎬 Watch Now: Feature Video
ਮਾਨਸਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਦਿੱਲੀ ਵਿਖੇ ਪ੍ਰਦਰਸ਼ਨ ਜਾਰੀ ਹਨ। ਦਿੱਲੀ ਵਿਖੇ ਪ੍ਰਦਰਸ਼ਨ ਕਰ ਰਹੇ ਕਿਸਾਨ ਅਤੇ ਮਜ਼ਦੂਰ ਲਗਾਤਾਰ ਆਪਣੀਆਂ ਜਾਨਾਂ ਗੁਆ ਰਹੇ ਹਨ। ਉਨ੍ਹਾਂ ਵਿੱਚ ਹੀ ਸ਼ਾਮਲ ਹੈ ਮਾਨਸਾ ਦੀ ਮਾਤਾ ਮਲਕੀਤ ਕੌਰ, ਜਿਸ ਦੀ ਕਿ ਸੰਘਰਸ਼ ਦੌਰਾਨ ਮੌਤ ਹੋ ਗਈ। ਮਾਤਾ ਮਲਕੀਤ ਕੌਰ ਨਮਿੱਤ ਮਾਨਸਾ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਇਸ ਮੌਕੇ ਕਈ ਰਾਜਸੀ, ਧਾਰਮਿਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਮਾਤਾ ਨੂੰ ਸ਼ਰਧਾਂਜਲੀ ਭੇਟ ਕੀਤੀ।