ਪਾਕਿਸਤਾਨ ਦੀ ਆਈ.ਐੱਸ.ਆਈ ਏਜੰਸੀ ਨੂੰ ਖੁਫ਼ੀਆ ਰਿਪੋਰਟਾਂ ਭੇਜਣ ਵਾਲਾ ਫ਼ੌਜ ਦਾ ਚਪੜਾਸੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
🎬 Watch Now: Feature Video
ਬਠਿੰਡਾ: ਬਠਿੰਡਾ ਕਾਊਂਟਰ ਇੰਟੈਲੀਜੈਂਸ ਵੱਲੋਂ ਫ਼ੌਜ ਵਿੱਚ ਚਪੜਾਸੀ ਦੀ ਨੌਕਰੀ ਕਰ ਰਹੇ ਹਰਿਆਣਾ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਊਂਟਰ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਸੀ, ਕਿ ਗੁਰਵਿੰਦਰ ਸਿੰਘ ਪਾਕਿਸਤਾਨ ਦੀ ਆਈ.ਐਸ.ਆਈ ਏਜੰਸੀ ਲਈ ਕੰਮ ਕਰ ਰਿਹਾ ਹੈ, ਅਤੇ ਫੌਜ ਦੀਆਂ ਖੁਫੀਆਂ ਰਿਪੋਰਟਾਂ ਉਸ ਵੱਲੋਂ ਪਾਕਿਸਤਾਨ ਭੇਜੀਆਂ ਜਾ ਰਹੀਆਂ ਹਨ। ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਏਜੰਟ ਖੁਸ਼ਦੀਪ ਕੌਰ ਦੇ ਹਨੀ ਟਰੈਪ ਵਿੱਚ ਫਸ ਗਿਆ ਸੀ, ਅਤੇ ਉਸ ਵੱਲੋਂ ਭਾਰਤੀ ਫ਼ੌਜ ਦੀਆਂ ਗੁਪਤ ਸੂਚਨਾਵਾਂ ਫੇਸਬੁੱਕ ਅਤੇ ਵੱਟਸਐਪ ਰਾਹੀਂ ਖੁਸ਼ਦੀਪ ਕੌਰ ਨੂੰ ਦਿੱਤੀਆਂ ਜਾ ਰਹੀਆਂ ਸਨ। ਪੁਲਿਸ ਨੇ ਗੁਰਵਿੰਦਰ ਸਿੰਘ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਐਸਐਚਓ ਹਰਨੇਕ ਸਿੰਘ ਨੇ ਦੱਸਿਆ ਕਿ ਇੰਟੈਲੀਜੈਂਸ ਟੀਮ ਵੱਲੋਂ ਆਈਐਸਆਈ ਦੇ ਏਜੰਟ ਗੁਰਵਿੰਦਰ ਸਿੰਘ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਅਤੇ ਮਿਲਟਰੀ ਨੂੰ ਸੂਚਨਾ ਭੇਜ ਦਿੱਤੀ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।