ਪੁਲਿਸ ਭਰਤੀ ਪ੍ਰੀਖਿਆ ਦੇ ਲਈ ਪ੍ਰਬੰਧ ਮੁਕੰਮਲ: ਐੱਸ.ਐੱਸ.ਪੀ - ਪੰਜਾਬ ਪੁਲਿਸ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਪੁਲਿਸ ਵੱਲੋਂ ਸਿਪਾਹੀਆਂ ਦੀ ਭਰਤੀ ਸਬੰਧੀ 25 ਅਤੇ 26 ਸਤੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਸਬੰਧੀ ਜ਼ਿਲ੍ਹਾ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਸਹੀ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਪ੍ਰੀਖਿਆ ਕੇਂਦਰਾਂ ਵਿੱਚ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਦੋ ਸਿਫ਼ਟਾਂ ਵਿੱਚ ਲਈ ਜਾਣੀ ਹੈ। ਪਹਿਲੀ ਸ਼ਿਫ਼ਟ ਸਵੇਰੇ 10:00 ਤੋਂ 12:00 ਵਜੇ ਦੀ ਹੈ, ਜਿਸ ਲਈ ਪ੍ਰੀਖਿਆਰਥੀਆਂ ਨੂੰ 09:30 ਵਜੇ ਤੱਕ ਪਹੁੰਚਣਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਸਬੰਧੀ ਜ਼ਿਲ੍ਹੇ ਵਿੱਚ 06 ਪ੍ਰੀਖਿਆ ਕੇਂਦਰ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ, ਮਾਤਾ ਗੁਜਰੀ ਕਾਲਜ, ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ, ਗੋਬਿੰਦਗੜ੍ਹ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ, ਡੌਲਫਿਨ ਕਾਲਜ ਆਫ਼ ਸਾਇੰਸ ਐਂਡ ਐਗਰੀਕਲਚਰ ਚੁੰਨੀ ਕਲਾਂ ਅਤੇ ਮੋਹਾਲੀ ਨਰਸਿੰਗ ਕਾਲਜ, ਚੁੰਨੀ ਕਲਾਂ ਵਿੱਚ ਬਣਾਏ ਗਏ ਹਨ।