ਅੰਨ੍ਹੇ ਕਤਲ ਦੀ ਗੁੱਥੀ ਨੂੰ 48 ਘੰਟੇ 'ਚ ਸੁਲਝਾ ਮੁਲਜ਼ਮ ਕੀਤਾ ਗ੍ਰਿਫ਼ਤਾਰ - ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ: ਪੁਲਿਸ ਵਲੋਂ ਅੰਨ੍ਹੇ ਕਤਲ ਦੀ ਗੁੱਥੀ ਨੂੰ 48 ਘੰਟਿਆਂ 'ਚ ਸੁਲਝਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ 'ਚ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਬੀਤੇ ਦਿਨੀਂ ਕੋਨਟੀਨੈਂਟਲ ਕਾਲਜ ਕੋਲ ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲੀ ਸੀ, ਜਿਸ ਦੇ ਸਿਰ 'ਤੇ ਕਈ ਸੱਟਾਂ ਦੇ ਨਿਸ਼ਾਨ ਵੀ ਸੀ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਮ੍ਰਿਤਕ ਟਰੱਕ ਚਾਲਕ ਸੀ ਅਤੇ ਨਵਾਂਸ਼ਹਿਰ ਦਾ ਰਹਿਣਾ ਵਾਲਾ ਸੀ। ਉਨ੍ਹਾਂ ਦੱਸਿਆ ਕਿ ਕਲੀਨਰ ਨਾਲ ਮਾਮੂਲੀ ਝਗੜੇ ਤੋਂ ਬਾਅਦ ਕਲੀਨਰ ਵਲੋਂ ਹੀ ਉਸਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵਲੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਦੋ ਦਿਨ ਦਾ ਰਿਮਾਂਡ ਲਿਆ ਗਿਆ ਹੈ।