25 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ - punjab police
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8828985-thumbnail-3x2-jal-nash.jpg)
ਜਲੰਧਰ: ਸੀਆਈਏ ਸਟਾਫ਼ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਅਤੇ 1,18,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀ ਅਜੇ ਕੁਮਾਰ ਸ਼ਹਿਰ ਦੇ ਬੰਦਾ ਬਹਾਦਰ ਸਿੰਘ ਨਗਰ ਦਾ ਰਹਿਣ ਵਾਲਾ ਹੈ, ਜਿਸ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਸਥਿਤ ਇੱਕ ਪੈਟਰੋਲ ਪੰਪ ਨੇੜੇ ਕਾਬੂ ਕੀਤਾ ਗਿਆ ਸੀ। ਕਥਿਤ ਦੋਸ਼ੀ ਵਿਰੁੱਧ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।