ਗੁਰਮੀਤ ਬਾਵਾ ਦੇ ਭੋਗ 'ਤੇ ਕਲਾਕਾਰਾਂ ਨੇ ਸਰਕਾਰ ਅੱਗੇ ਰੱਖੀ ਇਹ ਮੰਗ - ਗੁਰਮੀਤ ਬਾਵਾ ਦੇ ਭੋਗ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦੇ ਅੰਤਿਮ ਭੋਗ (Final orgasm of Punjabi singer Gurmeet Bawa) ਮੌਕੇ ਪੰਜਾਬੀ ਗਾਇਕਾਂ ਅਤੇ ਸਰੋਤਿਆ ਨੇ ਸ਼ਿਰਕਤ ਕੀਤੀ। ਉਨ੍ਹਾਂ ਦੀ ਅੰਤਿਮ ਅਰਦਾਸ ਵਿੱਚ ਰਾਜਨੀਤਿਕ ਆਗੂ ਵੀ ਸ਼ਾਮਿਲ ਹੋਏ। ਪੰਜਾਬੀ ਗਾਇਕਾਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਨਾਂ ਦੇਸ਼ ਹੀ ਨਹੀਂ ਸਗੋਂ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਬਾਵਾ ਦੇ ਦਿਹਾਂਤ ਨਾਲ ਪੰਜਾਬੀ ਗੀਤ ਜਗਤ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਪਹੁੰਚੇ ਗਾਇਕ ਪੰਮੀ ਬਾਈ ਨੇ ਕਿਹਾ ਕਿ ਸਰਕਾਰਾਂ ਨੂੰ ਕਲਾਕਾਰਾਂ ਦੀ ਬਾਹ ਫੜ੍ਹਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਹਾਨ ਗਾਇਕਾ ਦੀ ਵਿਰਾਸਤ ਨੂੰ ਸੰਭਾਲਣ ਲਈ ਅਜਾਇਬ ਘਰ ਬਣਾਉਣਾ ਚਾਹੀਦਾ ਹੈ।
TAGGED:
ਗੁਰਮੀਤ ਬਾਵਾ ਦਾ ਅੰਤਿਮ ਭੋਗ