ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਨੇ ਕੈਪਟਨ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - ਕੋਰੋਨਾ ਭੱਤੇ ਨੂੰ ਬਹਾਲ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕੈਪਟਨ ਦੇ ਲਾਰਿਆਂ ਦੀ ਪੰਡ ਨੂੰ ਸਾੜ ਕੇ ਸੜਕ ਜਾਮ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਆਸ਼ਾ ਵਰਕਰ ਅਤੇ ਫੈਸੀਲੇਟਰ ਯੂਨੀਅਨ ਦੇ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਨੇ ਕਿਹਾ ਕਿ ਕੋਰੋਨਾ ਭੱਤਿਆਂ ਨੂੰ ਲੈ ਕੇ ਆਸ਼ਾ ਵਰਕਰਾਂ ਦੇ ਸੰਘਰਸ਼ ਅੱਗੇ ਕੈਪਟਨ ਸਰਕਾਰ ਨੂੰ ਝੁਕਣਾ ਪਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਕੀ ਰਹਿੰਦੀਆਂ ਮੰਗਾਂ ਵੀ ਕੈਪਟਨ ਸਰਕਾਰ ਨੇ ਬਹਾਲ ਨਾ ਕੀਤੀਆਂ ਤਾਂ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ।