Asha workers: ਆਸ਼ਾ ਵਰਕਰਾਂ ਵਲੋਂ ADC ਨੂੰ ਦਿੱਤਾ ਮੰਗ ਪੱਤਰ
🎬 Watch Now: Feature Video
ਰੂਪਨਗਰ: ਕੋਰੋਨਾ ਦੇ ਚੱਲਦਿਆਂ ਜਿਥੇ ਸਿਹਤ ਮਹਿਕਮੇ ਵਲੋਂ ਜਿਥੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਆਸ਼ਾ ਵਰਕਰਾਂ(Asha workers) ਵਲੋਂ ਵੀ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਉਨ੍ਹਾਂ ਮੰਗ ਕੀਤੀ ਹੈ ਕਿ ਕੋਰੋਨਾ ਦੌਰਾਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਪੰਜਾਹ ਲੱਖ ਦਾ ਬੀਮਾ ਕੀਤਾ ਜਾਵੇ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਰੂਪਨਗਰ ਦੇ ਅਡੀਸ਼ਨਲ ਡਿਪਟੀ ਕਮਿਸ਼ਨਰ(ADC) ਦੀਪ ਸ਼ਿਖਾ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਸਬੰਧੀ ਆਸ਼ਾ ਵਰਕਰਾਂ ਦਾ ਕਹਿਣਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦੇ ਚੁੱਕੇ ਹਨ ਪਰ ਸਰਕਾਰ ਵਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ।