ਆਸ਼ਾ ਵਰਕਰਾਂ ਨੇ ਸਾੜੀ ਪੰਜਾਬ ਸਰਕਾਰ ਦੀ ਅਰਥੀ - Punjab government
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਆਸ਼ਾ ਫੈਸਿਲੀਟੇਟਰ (Asha Facilitator) ਅਤੇ ਆਸ਼ਾ ਵਰਕਰਜ਼ ਯੂਨੀਅਨ (Asha Workers Union) ਵੱਲੋਂ ਪਿਛਲੇ ਲੰਬੇ ਸਮੇ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਅੱਜ ਇਨ੍ਹਾਂ ਵੱਲੋਂ ਸੂਬਾ ਪ੍ਰਧਾਨ ਕਿਰਨਦੀਪ ਕੌਰ ਪੰਜੋਲਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ (Civil Hospital) ਦੇ ਬਾਹਰ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਦਾ ਪੁਤਲਾ ਫੂਕੇ ਕਿ ਸਰਕਾਰ ਖ਼ਿਲਾਫ਼ ਜਮ ਕੇ ਨਆਰੇਬਾਜ਼ੀ ਕੀਤੀ। ਕਿਰਨਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Former Health Minister Balbir Singh Sidhu) ਨੇ ਉਨ੍ਹਾਂ ਨਾਲ ਮੀਟਿੰਗ ਵਿੱਚ ਮੰਗਾ ਮੰਨਣ ਦਾ ਵਾਅਦਾ ਕੀਤਾ ਸੀ, ਪਰ ਹਾਲੇ ਤੱਕ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੀ। ਜਿਸ ਨੂੰ ਲੈਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ।