ਭੁੱਖ ਹੜਤਾਲ 'ਤੇ ਬੈਠੀ ਆਸ਼ਾ ਵਰਕਰਾਂ ਦੀ ਨਹੀਂ ਲੈ ਰਿਹਾ ਕੋਈ ਸਾਰ - bathinda protest
🎬 Watch Now: Feature Video
ਬਠਿੰਡਾ: ਸਿਵਲ ਹਸਪਤਾਲ ਦੇ ਅੰਦਰ ਆਸ਼ਾ ਵਰਕਰਾਂ ਵੱਲੋਂ ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਪਰ ਕੋਈ ਵੀ ਅਧਿਕਾਰੀ ਗੱਲਬਾਤ ਕਰਨ ਦੀ ਤਿਆਰ ਨਹੀਂ ਹਨ। ਯੂਨੀਅਨ ਆਗੂ ਸੁਖਜੀਤ ਕੌਰ ਨੇ ਦੱਸਿਆ ਕਿ ਕੋਈ ਅਧਿਕਾਰੀ ਉਨ੍ਹਾਂ ਦੀ ਮੰਗਾਂ ਨੂੰ ਸੁਣਨ ਵਾਸਤੇ ਧਰਨੇ ਵਾਲੀ ਜਗ੍ਹਾ 'ਤੇ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦੇ ਛੇ ਆਸ਼ਾ ਵਰਕਰ ਜਾਨ ਗਵਾਂ ਬੈਠੇ ਹਨ, ਪਰ ਕੋਈ ਵੀ ਆਗੂ ਜਾਂ ਪ੍ਰਸ਼ਾਸਨਿਕ ਅਧਿਕਾਰੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਨਹੀਂ ਪੁੱਜਾ ਅਤੇ ਨਾ ਹੀ ਮੁਆਵਜ਼ਾ ਦੇਣ ਦੀ ਗੱਲ ਆਖੀ ਹੈ। ਆਸ਼ਾ ਵਰਕਰਾਂ ਨੇ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਰੈਗੂਲਰ ਕਰੇ ਅਤੇ ਹਰਿਆਣਾ ਸਰਕਾਰ ਦੇ ਪੈਟਰਨ ਵੱਲ ਵੀ ਧਿਆਨ ਦੇਵੇ।