ਚੰਨੀ ਸਰਕਾਰ ‘ਤੇ ਕਿਉਂ ਭੜਕੇ ਆਸ਼ਾ ਵਰਕਰ?
🎬 Watch Now: Feature Video
ਮਾਨਸਾ: ਪੰਜਾਬ ਸਰਕਾਰ (Government of Punjab) ਵੱਲੋਂ ਜਿੱਥੇ ਫਰੰਟ ਲਾਈਨਰਜ਼ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਮਾਨਸਾ ਜ਼ਿਲ੍ਹੇ ਵਿੱਚ ਆਸ਼ਾ ਵਰਕਰ (Asha Worker) ਤੇ ਫੈਸਲੀਟੇਟਰ ਯੂਨੀਅਨ ਵੱਲੋਂ ਤਿੰਕੋਨੀ ਚੌਂਕ ‘ਤੇ ਟ੍ਰੈਫਿਕ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ (Government of Punjab) ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜਾਮ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਪੰਜਾਬ ਸਰਕਾਰ (Government of Punjab) ਤੋਂ ਮੰਗੀਆਂ ਹੋਈਆਂ ਮੰਗਾਂ ਦੇ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਆਸ਼ਾਂ ਵਰਕਰਾਂ ਨੇ ਕਿਹਾ ਕਿ ਅਸੀਂ ਕੋਵਿਡ-19 (Covid-19) ਦੌਰਾਨ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਨਾ ਮਾਤਰ ਤਨਖਾਹ ‘ਤੇ ਕੰਮ ਕੀਤਾ ਹੈ ਅਤੇ ਹੁਣ ਸਰਕਾਰ ਉਨ੍ਹਾਂ ਨੂੰ ਨੌਕਰੀ ਤੋਂ ਬਾਹਰ ਕਰ ਰਹੀ ਹੈ। ਜਿਸ ਨੂੰ ਕਦੇ ਬਰਦਾਸ਼ ਨਹੀਂ ਕਰਨਗੇ।