ਅਸ਼ਵਨੀ ਸ਼ਰਮਾ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ - BJP president in punjab
🎬 Watch Now: Feature Video

ਜਲੰਧਰ ਦੇ ਯਾਦਗਾਰ ਹਾਲ ਵਿਖੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਦਾ ਰਸਮੀ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ, 10 ਸਾਲ ਬਾਅਦ ਦੂਜੀ ਵਾਰ ਅਸ਼ਵਨੀ ਸ਼ਰਮਾ ਨੇ ਪੰਜਾਬ ਭਾਜਪਾ ਦੀ ਕਮਾਨ ਸੰਭਾਲੀ ਹੈ। ਇਸ ਤੋਂ ਪਹਿਲਾਂ 2010 'ਚ ਅਸ਼ਵਨੀ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਚੁਣਿਆ ਗਿਆ ਸੀ। 20 ਸਾਲਾਂ 'ਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਪੰਜਾਬ 'ਚ ਭਾਜਪਾ ਦੇ ਕਿਸੇ ਨੇਤਾ ਨੇ ਦੁਬਾਰਾ ਸੂਬਾ ਪ੍ਰਧਾਨ ਦੀ ਕੁਰਸੀ ਸੰਭਾਲੀ ਹੈ। ਅਸ਼ਵਨੀ ਸ਼ਰਮਾ ਦੇ ਕਾਰਜਕਾਲ 'ਚ ਹੀ 2012 ਵਿੱਚ ਅਕਾਲੀ-ਭਾਜਪਾ ਦੀ ਦੂਸਰੀ ਵਾਰ ਸਰਕਾਰ ਬਾਣੀ ਸੀ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ, ਵਿਜੈ ਸਾਂਪਲਾ, ਕਮਲ ਸ਼ਰਮਾ, ਪ੍ਰੋ. ਰਾਜਿੰਦਰ ਭੰਡਾਰੀ, ਅਵਿਨਾਸ਼ ਰਾਏ ਖੰਨਾ ਤੇ ਆਦਿ ਸਨ।
TAGGED:
BJP president in punjab