ਗੋਲੀ ਲੱਗਣ ਨਾਲ ਏਐੱਸਆਈ ਦੀ ਭੇਦਭਰੀ ਹਾਲਤ 'ਚ ਹੋਈ ਮੌਤ - after being shot
🎬 Watch Now: Feature Video
ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਪੁਲਿਸ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਰਹਿ ਰਹੇ ਏਐਸਆਈ ਦੀ ਗੋਲੀ ਲੱਗਣ ਨਾਲ ਦੇਰ ਰਾਤ ਨੂੰ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਏ ਐੱਸ ਆਈ ਜਤਿੰਦਰ ਸਿੰਘ ਡਿਊਟੀ ਖ਼ਤਮ ਹੋਣ ਉਪਰੰਤ ਆਪਣੇ ਕੁਆਟਰ ਵਿੱਚ ਚਲਾ ਗਿਆ ਸੀ ਕਿ ਕਰੀਬ 10 ਵਜੇ ਇਕਦਮ ਗੋਲੀ ਚੱਲਣ ਦੀ ਆਵਾਜ਼ ਆਈ, ਜਿਸ ਤੋਂ ਬਾਅਦ ਥਾਣੇ ਅੰਦਰ ਮੌਜੂਦ ਲੋਕਾਂ ਨੇ ਅੰਦਰ ਜਾ ਕੇ ਵੇਖਿਆ ਤਾਂ ਏਐੱਸਆਈ ਜਤਿੰਦਰ ਸਿੰਘ ਖੂਨ ਨਾਲ ਲੱਥਪੱਥ ਹੋ ਕੇ ਡਿੱਗਾ ਪਿਆ ਸੀ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਗੋਲੀ ਲੱਗਣ ਦੇ ਮੁੱਖ ਕਾਰਨਾਂ ਦਾ ਹਾਲੇ ਤੀਕ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।