ਕੋਵਿਡ-19: ਏਐੱਸਆਈ ਪਲਵਿੰਦਰ ਸਿੰਘ ਨੇ ਗੀਤ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ - CORONA VIRUS
🎬 Watch Now: Feature Video
ਹੁਸ਼ਿਆਰਪੁਰ: ਕੋਰੋਨਾ ਵਾਇਰਸ ਸਬੰਧੀ ਸਰਕਾਰਾਂ 'ਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕ ਕੋਰੋਨਾ ਵਾਇਰਸ ਤੋਂ ਬਚਣ ਲਈ ਜ਼ਿਆਦਾ ਤੋਂ ਜ਼ਿਆਦਾ ਇਹਤਿਆਤ ਵਰਤਣ। ਅਜਿਹੀ ਹੀ ਇੱਕ ਹੋਰ ਮੁਹਿੰਮ ਹੁਸ਼ਿਆਰਪੁਰ ਦੇ ਹਲਕਾ ਗੜ੍ਹਸ਼ੰਕਰ ਵਿੱਚ ਦੇਖਣ ਨੂੰ ਮਿਲੀ। ਸ਼ਹਿਰ ਵਿੱਚ ਪੁਲਿਸ ਵਿਭਾਗ 'ਚ ਬਤੌਰ ਏਐੱਸਆਈ ਤਾਇਨਾਤ ਪਲਵਿੰਦਰ ਸਿੰਘ ਵੱਲੋਂ ਗੀਤ ਰਾਹੀਂ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਣ ਲਈ ਜਾਗਰੂਕ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਏਐੱਸਆਈ ਪਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਆਲਾ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਕਾਂ ਨੂੰ ਵੱਖਰੇ ਢੰਗ ਨਾਲ ਜਾਗਰੂਕ ਕਰਨ ਲਈ ਉਨ੍ਹਾਂ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਾਹੀ ਹੈ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਕੋਰੋਨਾ ਮਹਾਂਮਾਰੀ 'ਤੇ ਜਿੱਤ ਪਾਈ ਜਾ ਸਕੇ। ਇਸ ਮੁਹਿੰਮ 'ਤੇ ਡੀਐਸਪੀ ਸਤੀਸ਼ ਕੁਮਾਰ ਨੇ ਏਐਸਆਈ ਪਲਵਿੰਦਰ ਸਿੰਘ ਵੱਲੋਂ ਕੀਤੇ ਗਏ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਹਮੇਸ਼ਾ ਹੀ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਗੰਭੀਰਤਾ ਦਿਖਾਈ ਗਈ ਹੈ।