ਸਰਪੰਚ ਵੱਲੋਂ ਕੀਤੀ ਗਈ ਕੁੱਟਮਾਰ, ਜਾਣੋ ਪੂਰਾ ਮਾਮਲਾ - ਪੁਲਿਸ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਮੁਗਲਪੁਰਾ ਵਾਸੀ ਸੁਰਜੀਤ ਸਿੰਘ ਨੇ ਪਿੰਡ ਦੇ ਸਰਪੰਚ 'ਤੇ ਘਰ ਆ ਕੇ ਹੀ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਥਾਣਾ ਮਾਡਲ ਟਾਊਨ ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਪੀੜਤ ਸੁਰਜੀਤ ਸਿੰਘ ਨੇ ਜ਼ਖਮੀ ਹਾਲਤ 'ਚ ਦੱਸਿਆ ਕਿ ਪਿੰਡ ਚ ਸਰਪੰਚ ਵਲੋਂ ਗਲੀਆਂ ਦਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ। ਉਸ ਵੱਲੋਂ ਸਰਪੰਚ ਨੂੰ ਫੋਨ ਕਰਕੇ ਉਸਦੀ ਗਲੀ ਬਣਾਉਣ ਲਈ ਕਿਹਾ ਗਿਆ ਸੀ ਜਿਸ ਤੇ ਸਰਪੰਚ ਭੜਕ ਉਠਿਆਂ ਤੇ ਉਸਦੇ ਘਰ ਚ ਆ ਕੇ ਹੀ ਉਸਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।