ਵਿਧਾਨਸਭਾ ਚੋਣਾਂ 2022: ਜਗਰੂਪ ਸੇਖਵਾਂ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ - ਪੰਜਾਬ ਵਿੱਚ ਵੋਟਾਂ
🎬 Watch Now: Feature Video
ਗੁਰਦਾਸਪੁਰ:ਵਿਧਾਨ ਸਭਾ ਹਲਕਾ ਕਾਦੀਆਂ ਤੋਂ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਜਗਰੂਪ ਸਿੰਘ ਸੇਖਵਾਂ ਵੱਲੋਂ ਕਾਹਨੂੰਵਾਨ ਵਿਖੇ ਸਥਿਤ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਨਤਮਸਤਕ ਹੋ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਅਤੇ ਹਲਕੇ ਭਰ ’ਚ ਰੋਡ ਸ਼ੋਅ ਕੀਤਾ ਗਿਆ। ਉਥੇ ਹੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੋਂ ਜਿੱਤ ਵਾਪਿਸ ਆ ਰਹੇ ਕਿਸਾਨਾਂ ਦੇ ਫਤਿਹ ਮਾਰਚ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ |ਆਮ ਆਦਮੀ ਪਾਰਟੀ ਦੇ ਆਗੂ ਅਤੇ ਹਲਕਾ ਕਾਦੀਆਂ ਤੋਂ ਉਮੀਦਵਾਰ ਸੇਖਵਾਂ ਨੇ ਕਿਹਾ ਕਿ ਇਸ ਵਾਰ ਲੋਕ ਮਨ ਬਣਾ ਚੁੱਕੇ ਹਨ ਕਿ ਉਹ ਰਵਾਇਤੀ ਪਾਰਟੀਆਂ ਨੂੰ ਦਰਕਿਨਾਰ ਕਰ ਬਦਲਾਵ ਲੈਕੇ ਆਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਹੱਕ ’ਚ ਫਤਵਾ ਦੇਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ’ਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ