ਵਿਧਾਨਸਭਾ ਚੋਣਾਂ 2022: ਆਪ ’ਚ ਆਉਣਾ ਚਾਹੁੰਦੇ ਨੇ ਕਾਂਗਰਸ ਦੇ 4 ਮੰਤਰੀ-ਰਾਘਵ ਚੱਢਾ - ਪੰਜਾਬ ਵਿੱਚ ਵੋਟਾਂ
🎬 Watch Now: Feature Video
ਚੰਡੀਗੜ੍ਹ: ਵਿਧਾਨਸਭਾ ਚੋਣਾਂ 2022 (Assembly Elections 2022) ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਲਗਾਤਾਰ ਉਥਲ-ਪੁਥਲ ਹੋ ਰਹੀ ਹੈ। ਲਗਾਤਾਰ ਸਿਆਸੀ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਛੱਡ ਹੋਰ ਪਾਰਟੀਆਂ ਵਿੱਚ ਸ਼ਾਮਿਲ ਹੋ ਰਹੇ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਵੱਲੋਂ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਚਾਰ ਮੰਤਰੀ ਆਪਣੀ ਪਾਰਟੀ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਜਿਸ ਕਰਕੇ ਉਹ ਆਪ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਰਾਘਵ ਨੇ ਕਿਹਾ ਹੈ ਕਿ ਉਹ ਜਿਹੜੇ ਮੰਤਰੀ ਆਪ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ ਉਨ੍ਹਾਂ ਦੇ ਮਾਫੀਆ ਨਾਲ ਸਬੰਧ ਹਨ ਇਸ ਲਈ ਉਨ੍ਹਾਂ ਲੀਡਰਾਂ ਨੂੰ ਆਪ ਵਿੱਚ ਸ਼ਾਮਿਲ ਕਰਨ ਨੂੰ ਲੈ ਕੇ ਸਾਫ ਇਨਕਾਰ ਕਰ ਦਿੱਤਾ ਹੈ।