ਵਿਧਾਨਸਭਾ ਸਪੀਕਰ ਨੇ ਸਫਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ - ਵਿਧਾਨਸਭਾ ਸਪੀਕਰ
🎬 Watch Now: Feature Video
ਨੰਗਲ: ਨਗਰ ਕੌਂਸਲ ਦੀ ਇੱਕ ਅਹਿਮ ਬੈਠਕ ਕੌਂਸਲ ਚੇਅਰਮੇਨ ਸੰਜੇ ਸਾਹਨੀ ਦੀ ਅਗਵਾਈ ’ਚ ਸਮਾਪਤ ਹੋਈ। ਜਿਸ ਚ ਪੰਜਾਬ ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਨੇ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸੀਐੱਮ ਕੈਪਟਨ ਅਮਰਿੰਦਰ ਸਿੰਘ ਸਾਹਮਣੇ ਰੱਖਿਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੇ ਚੱਲਦੇ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਸਾਹਮਣੇ ਰੱਖਣ ’ਚ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਵੱਲੋਂ ਇਹ ਵੀ ਕਿਹਾ ਕਿ ਨੰਗਲ ਨਗਰ ਕੌਂਸਲ ਵੱਲੋਂ ਮਤੇ ਨੂੰ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਹੈ। ਦੂਜੇ ਪਾਸੇ ਸਫਾਈ ਕਰਮਚਾਰੀਆਂ ਨੇ ਕਿਹਾ ਕਿ ਬੇਸ਼ਕ ਮਤਾ ਪਾਸ ਕੀਤਾ ਗਿਆ ਹੈ ਪਰ ਉਹ ਉਦੋਂ ਤੱਕ ਧਰਨਾ ਸਮਾਪਤ ਨਹੀਂ ਕਰਨਗੇ ਜਦੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਹਨ।