ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ 'ਚ ਅਥਲੈਟਿਕ ਮੀਟ ਦਾ ਆਯੋਜਨ - ਮਾਤਾ ਗੰਗਾ ਖ਼ਾਲਸਾ ਕਾਲਜ
🎬 Watch Now: Feature Video
ਲੁਧਿਆਣਾ ਵਿਖੇ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ 20 ਵੀਂ ਅਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਹ ਕਾਲਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅਧੀਨ ਚਲਾਇਆ ਜਾ ਰਿਹਾ ਹੈ। ਇਸ ਅਥਲੈਟਿਕ ਮੀਟ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਅਥਲੈਟਿਕ ਮੀਟ ਵਿੱਚ ਮੁੱਡੇ ਤੇ ਕੁੜੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਇਸ ਮੌਕੇ ਤੇ ਸੰਜੀਵ ਪਾਹਵਾ ਚੇਅਰਮੈਨ ਅਤੇ ਐੱਮ ਡੀ ਰਾਲਸਨ ਇੰਡੀਆ ਲਿਮਟਿਡ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਖੇਡਾਂ ਦੇ ਪ੍ਰਤੀ ਪ੍ਰੇਰਿਤ ਕਰਦਿਆਂ ਨਸ਼ੀਆਂ ਤੋਂ ਦੂਰ ਰਹਿਣ ਲਈ ਕਿਹਾ। ਉਨ੍ਹਾਂ ਖੇਡਾਂ ਨੂੰ ਖਜ਼ਾਨਾ ਦੱਸਦੇ ਹੋਏ ਉਸ ਦੀ ਅਹਿਮੀਅਤ ਨੂੰ ਸਮਝਦੇ ਹੋਏ ਸਿਹਤਮੰਦ ਰਹਿਣ ਲਈ ਵਿਦਿਆਰਥੀਆਂ ਨੂੰ ਪ੍ਰੇਰਤ ਕੀਤਾ। ਉਨ੍ਹਾਂ ਨੇ ਜੀਵਨ ਵਿੱਚ ਆਰਥਿਕ ਅਤੇ ਮਾਨਸਿਕ ਸੁਤੰਤਰਤਾ ਲਈ ਤਜਰਬੇ ਅਤੇ ਸਿੱਖਿਆ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ।