ਮਹਿਲਾ ਸਬ ਇੰਸਪੈਕਟਰ 'ਤੇ ਇਕ ਨੌਜਵਾਨ ਨੇ ਕੀਤਾ ਹਮਲਾ - ਦੀਨਾਨਗਰ ਪੁਲਿਸ
🎬 Watch Now: Feature Video

ਗੁਰਦਾਸਪੁਰ: ਦੀਨਾਨਗਰ ਪੁਲਿਸ ਥਾਣੇ ਅੰਦਰ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਪਤੀ-ਪਤਨੀ ਵਿੱਚ ਚੱਲ ਰਹੇ ਝਗੜੇ ਨੂੰ ਸੁਲਝਾਉਣ ਲਈ ਸਬ ਇੰਸਪੈਕਟਰ ਰਜਨੀ ਬਾਲਾ ਵਲੋਂ ਦੋਹਾਂ ਧਿਰਾਂ ਨੂੰ ਥਾਣੇ ਵਿੱਚ ਬੁਲਾਇਆ ਗਿਆ। ਇਸ ਦੌਰਾਨ ਨੌਜਵਾਨ ਨੇ ਮਹਿਲਾ ਸਬ-ਇੰਸਪੈਕਟਰ 'ਤੇ ਹਮਲਾ ਕਰ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਸਬ ਇੰਸਪੈਕਟਰ ਰਜਨੀ ਬਾਲਾ ਨੇ ਦੱਸਿਆ ਕਿ ਦੋਹਾਂ ਪਤੀ-ਪਤਨੀ ਦੇ ਝਗੜੇ ਸਬੰਧੀ ਇੱਕ ਦਰਖਾਸਤ ਆਈ ਸੀ ਜਿਸ ਦੀ ਛਾਣਬੀਣ ਕਰਨ ਸਬੰਧੀ ਉਨ੍ਹਾਂ ਨੇ ਦੋਹਾਂ ਧਿਰਾਂ ਨੂੰ ਥਾਣੇ ਬੁਲਾਇਆ ਹੋਇਆ ਸੀ। ਜਦੋਂ ਥਾਣੇ ਅੰਦਰ ਦੋਹਾਂ ਧਿਰਾਂ ਦੀ ਗੱਲਬਾਤ ਸੁਣੀ ਜਾ ਰਹੀ ਸੀ ਤਾਂ ਇਕ ਧਿਰ ਦੇ ਨੌਜਵਾਨ ਨੇ ਉਨ੍ਹਾਂ ਦੀ ਵਰਦੀ ਨੂੰ ਹੱਥ ਪਾ ਲਿਆ ਤੇ ਕਾਫੀ ਬਦਸਲੂਕੀ ਵੀ ਕੀਤੀ। ਜਾਂਚ ਅਧਿਕਾਰੀ ਮੋਹਨ ਲਾਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ।