ਸ੍ਰੀ ਮੁਕਤਸਰ ਸਾਹਿਬ ’ਚ ਵੀ ਬੇਅਦਬੀ ਦੀ ਕੋਸ਼ਿਸ਼ - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14030776-638-14030776-1640681811764.jpg)
ਸ੍ਰੀ ਮੁਕਤਸਰ ਸਾਹਿਬ: ਹਲਕਾ ਮਲੋਟ ਦੇ ਪਿੰਡ ਈਨਾ ਖੇੜਾ ਵਿੱਚ ਅਰਸ਼ਦੀਪ ਨਾਮ ਦੇ ਵਿਅਕਤੀ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਕੋਸ਼ਿਸ਼ ਕਰਨ ਦੇ ਇਲਜ਼ਾਮ ਲੱਗੇ ਹਨ। ਇਹ ਇਲਜ਼ਾਮ ਗੁਰਦੁਆਰਾ ਸਾਹਿਬ ਦੇ ਪਾਠੀ ਸਿੰਘ ਵੱਲੋਂ ਲਗਾਏ ਗਏ ਹਨ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡੀ.ਐੱਸ.ਪੀ. ਗੁਰਮੇਲ ਸਿੰਘ ਢਿੱਲੋਂ (DSP Gurmail Singh Dhillon) ਨੇ ਦੱਸਿਆ ਕਿ ਅਰਸ਼ਦੀਪ ਦੀ ਦਿਮਾਗੀ ਹਾਲਾਤ ਠੀਕ ਨਾ ਹੋਣ ਕਰਕੇ ਇਹ ਘਟਨਾ ਵਾਪਰੀ ਹੈ, ਹਾਲਾਂਕਿ ਪੁਲਿਸ ਵੱਲੋਂ ਮਾਮਲੇ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।