ਕੈਬਿਨੇਟ ਮੰਤਰੀ ਦੇ ਘਰ ਅੱਗੇ 11 ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼, 7 ਦੀ ਮੌਤ - 7 ਕੁੱਤਿਆਂ ਦੀ ਮੌਤ
🎬 Watch Now: Feature Video
ਅੰਮ੍ਰਿਤਸਰ: ਸ਼ਹਿਰ 'ਚ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਥੇ ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦੇ ਬਾਹਰ 11 ਕੁੱਤਿਆਂ ਨੂੰ ਜ਼ਹਿਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਵਾਸੀਆਂ ਨੂੰ ਇਸ ਬਾਰੇ ਸਵੇਰੇ ਪਤਾ ਲਗਾ। ਸਮਾਜ ਸੇਵੀ ਸੰਸਥਾ ਐਂਟੀ ਕਰਾਈਮ ਐਂਡ ਐਨੀਮਲ ਪ੍ਰੋਟੈਕਸ਼ਨ ਟੀਮ ਮੌਕੇ 'ਤੇ ਪੁੱਜ ਕੇ ਕੁੱਤਿਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿਚੋਂ 7 ਕੁੱਤਿਆਂ ਦੀ ਮੌਤ ਹੋ ਗਈ, ਜਦੋਂ ਕਿ 4 ਜ਼ੇਰੇ ਇਲਾਜ ਹਨ। ਸਮਾਜ ਸੇਵੀ ਸੰਸਥਾ ਵੱਲੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ ਤਾਂ ਜੋ ਬੇਜ਼ੁਬਾਨ ਜਾਨਵਰਾਂ ਨਾਲ ਅਣਮਨੁੱਖੀ ਵਿਵਹਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਪੁਲਿਸ ਵੱਲੋਂ ਇਲਾਕੇ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਜਾਰੀ ਹੈ, ਪੁਲਿਸ ਨੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਹੈ।