ਟਰਾਲੀ ਦੀ ਚਪੇਟ ਵਿੱਚ ਆਇਆ ਆਟੋ, ਦੇਖੋ ਕੀ ਹੋਇਆ ਹਾਲ - road accident
🎬 Watch Now: Feature Video
ਫ਼ਿਰੋਜ਼ਪੁਰ: ਸ਼ਹਿਰ ਵਿੱਚ ਇੱਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ। ਜਿੱਥੇ ਸਵੇਰੇ ਇੱਕ ਆਟੋ ਨੂੰ ਟਰੈਕਟਰ ਟਰਾਲੀ ਨੇ ਆਪਣੀ ਚਪੇਟ ਵਿੱਚ ਲੈ ਲਿਆ ਹੈ। ਆਟੋ ਵਿੱਚ 8 ਤੋਂ 9 ਸਕੂਲ (School) ਦੇ ਬੱਚੇ (Children) ਬੈਠੇ ਸਨ। ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਆਟੋ ਤੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲੈ ਕਿ ਜਾਂਚ ਸ਼ੁਰੂ ਕਰ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਟੋ ਚਾਲਕ ਨੇ ਦੱਸਿਆ ਕਿ ਟਰੈਕਟਰ ਚਾਲਕ ਦੀ ਗਲਤੀ ਕਰਕੇ ਇਹ ਹਾਦਸਾ ਵਾਪਿਆ ਹੈ। ਉਧਰ ਮੌਕੇ ‘ਤੇ ਪਹੁੰਚੇ ਪੁਲਿਸ ਅਫ਼ਸਰ ਸ਼ਰਮਾ ਸਿੰਘ (Police Officer Sharma Singh) ਨੇ ਕਿਹਾ ਕਿ ਮਾਮਲੇ ਦੀ ਗੰਭਰੀਤਾਂ ਨਾਲ ਜਾਂਚ ਕੀਤੀ ਜਾ ਰਹੀ ਹੈ। ਤੇ ਜੋ ਵੀ ਮੁਲਜ਼ਮ ਹੋਵੇਗਾ ਉਸ ਦੇ ਖ਼ਿਲਾਫ਼ ਕਾਰਵਾਈ ਹੋਵੇਗੀ।