ਮੱਕੜ ਦੇ ਦੇਹਾਂਤ 'ਤੇ ਚਰਨਜੀਤ ਅਟਵਾਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ - ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ
🎬 Watch Now: Feature Video

ਲੁਧਿਆਣਾ: ਸਾਬਕਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਚਰਨਜੀਤ ਸਿੰਘ ਅਟਵਾਲ ਅਵਤਾਰ ਸਿੰਘ ਮੱਕੜ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ ਹਨ। ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਇਹ ਦੁੱਖ ਦੀ ਘੜੀ ਹੈ, ਅਵਤਾਰ ਸਿੰਘ ਮੱਕੜ ਅਚਾਨਕ ਦੁਨੀਆਂ ਤੋਂ ਰੁਖ਼ਸਤ ਹੋ ਗਏ ਨੇ ਜਿਸ ਦਾ ਪਾਰਟੀ ਅਤੇ ਜਥੇਬੰਦੀ ਨੂੰ ਕਾਫੀ ਘਾਟਾ ਪਿਆ ਹੈ। ਉੱਥੇ ਹੀ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਆਗੂ ਗੁਰਦੀਪ ਗੋਸ਼ਾ ਨੇ ਐੱਸਜੀਪੀਸੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਦਿਹਾਂਤ ਤੇ ਦੁੱਖ ਜ਼ਾਹਿਰ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਹੈ। ਮੱਕੜ ਦੇ ਘਰ ਵੀ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦਾ ਪਰਿਵਾਰ ਦਿੱਲੀ 'ਚ ਹੀ ਹੈ ਅਤੇ ਕੱਲ੍ਹ ਸਵੇਰ ਤੱਕ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਲੁਧਿਆਣਾ ਲਿਆਂਦਾ ਜਾਵੇਗਾ। ਅਵਤਾਰ ਸਿੰਘ ਮੱਕੜ ਲਗਾਤਾਰ 11 ਸਾਲ ਐੱਸਜੀਪੀਸੀ ਦੇ ਪ੍ਰਧਾਨ ਰਹੇ ਹਨ।