ਕੋਰੋਨਾ ਵਾਇਰਸ: ਫ਼ਤਿਹਗੜ੍ਹ ਸਾਹਿਬ 'ਚ ਮੌਕ ਡਰਿੱਲ ਰਾਹੀਂ ਲੋਕਾਂ ਨੂੰ ਕੀਤਾ ਗਿਆ ਜਾਗਰੁਕ - coronavirus
🎬 Watch Now: Feature Video
ਕੋਰੋਨਾ ਵਾਇਰਸ ਦੇ ਵੱਧਦੇ ਪ੍ਰਭਾਵ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਇਸ ਨਾਲ ਨਜਿੱਠਣ ਦੇ ਲਈ ਕਈ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਹੀ ਸ਼ੁੱਕਰਵਾਰ ਨੂੰ ਜ਼ਿਲ੍ਹਾ ਫ਼ਤਿਹਗੜ ਸਾਹਿਬ ਦੇ ਸਟੀਲ ਸਿਟੀ ਮੰਡੀ ਗੋਬਿੰਦਗੜ ਦੇ ਇਲਾਕਾ ਮਾਡਲ ਟਾਊਨ ਵਿੱਚ ਕੋਰੋਨਾ ਵਾਇਰਸ ਨੂੰ ਲੈ ਕੇ ਮੌਕ ਡਰਿੱਲ ਕੀਤੀ ਗਈ। ਇਹ ਸਿਵਲ ਸਰਜਨ ਐਨ.ਕੇ ਅਗਰਵਾਲ ਤੇ ਐਸ.ਡੀ.ਐਮ ਆਨੰਦ ਸਾਗਰ ਸ਼ਰਮਾ ਦੀ ਅਗਵਾਈ ਹੇਠਾਂ ਕੀਤੀ ਗਈ। ਐਨ.ਕੇ ਅਗਰਵਾਲ ਨੇ ਕਿਹਾ ਕਿ ਮੌਕ ਡਰਿੱਲ ਤਹਿਤ ਲੋਕਾਂ ਦਾ ਮੁਫ਼ਤ ਟੈਸਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਟੈਸਟ ਦੌਰਾਨ ਕਿਸੇ ਵਿਅਕਤੀ 'ਚ ਕੋਰੋਨਾ ਵਾਇਰਸ ਪਾਇਆ ਜਾਂਦਾ ਹੈ ਤਾਂ ਉਸ ਨੂੰ ਐਬੂਲੈਂਸ ਰਾਹੀਂ ਹਸਪਤਾਲ 'ਚ ਭੇਜਿਆ ਜਾਵੇਗਾ ਤੇ ਉਸ ਦਾ ਇਲਾਜ ਕੀਤਾ ਜਾਵੇਗਾ।