ਕੋਵਿਡ-19: ਪੰਜਾਬ ਪੁਲਿਸ ਵੀਡੀਓ ਰਾਹੀਂ ਲੋਕਾਂ ਨੂੰ ਕਰ ਰਹੀ ਜਾਗਰੂਕ - corona virus
🎬 Watch Now: Feature Video
ਚੰਡੀਗੜ੍ਹ: ਪੁਲਿਸ ਮੁਲਾਜ਼ਮ ਲੋਕਾਂ ਨੂੰ ਕੋਰੋਨਾ ਤੋਂ ਬਚਣ ਤੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦੇ ਰਹੀ ਹੈ। ਇਸ ਲਈ ਪੁਲਿਸ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਜਿਸ 'ਚ ਦੱਸਿਆ ਹੈ ਕਿ ਆਨਲਾਈਨ ਈ-ਪਾਸ ਕਿਵੇਂ ਬਣਾਇਆ ਜਾਂਦਾ ਹੈ। ਵੀਡੀਓ ਵਿੱਚ ਪੁਲਿਸ ਕਰਮਚਾਰੀ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਸਲਾਹ ਦੇ ਰਹੇ ਹਨ ਤੇ ਇਹ ਵੀ ਦੱਸ ਰਹੇ ਹਨ ਕਿ ਇੱਕ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾਈ ਰੱਖੋਂ ਤੇ ਸੈਨੀਟਾਈਜ਼ਰ ਦੀ ਵਰਤੋਂ ਕਰਦੇ ਰਹੋ। ਇਸ ਵੀਡੀਓ ਨੂੰ ਲੋਕਾਂ ਨੇ ਇੰਨਾ ਪਸੰਦ ਕੀਤਾ ਕਿ ਇਸ ਵੇਲੇ ਇੰਟਰਨੈੱਟ 'ਤੇ ਪੰਜਾਬ ਪੁਲਿਸ ਚੋਟੀ 'ਤੇ ਚਲ ਰਹੀ ਹੈ। ਇਸ ਤੋਂ ਇਲਾਵਾ ਕਾਰਟੂਨ ਅਤੇ ਕੈਰੀਕੇਚਰ ਰਾਹੀਂ ਪੁਲਿਸ ਐਮਰਜੈਂਸੀ ਲਈ ਟੌਲ ਮੁਕਤ ਨੰਬਰਾਂ ਅਤੇ ਕੈਮਿਸਟਾਂ ਦੀ ਸੂਚੀ ਵੀ ਜਾਰੀ ਕਰ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।