31 ਵੇਂ ਸੜਕ ਸੁਰੱਖਿਆ ਹਫ਼ਤੇ ਮੌਕੇ ਪੁਲਿਸ ਵਿਭਾਗ ਨੇ ਕੱਢੀ ਜਾਗਰੂਕਤਾ ਰੈਲੀ - 31 ਵੇਂ ਸੜਕ ਸੁਰੱਖਿਆ ਹਫ਼ਤੇ ਮੌਕੇ ਪੁਲਿਸ ਵਿਭਾਗ ਵੱਲੋਂ ਜਾਗਰੂਕਤਾ ਰੈਲੀ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਆਮ ਲੋਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਪਲਾਣਾ ਪ੍ਰਤੀ ਜਾਗਰੂਕ ਕਰਨ ਲਈ ਪੁਲਿਸ ਵਿਭਾਗ ਨੇ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ 31ਵੇਂ ਸੜਕ ਸੁਰੱਖਿਆ ਹਫ਼ਤੇ ਦੇ ਤਹਿਤ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਪੁਲਿਸ ਮੁੱਖੀ ਅਮਨੀਤ ਕੌਡਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁੱਖੀ ਅਮਨੀਤ ਕੌਡਲ ਨੇ ਦੱਸਿਆ ਕਿ ਇਸ ਸੜਕ ਸੁਰੱਖਿਆ ਹਫ਼ਤੇ ਦੀ ਸ਼ੂਰੁਆਤ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸਕੂਲ ਫ਼ਤਿਹਗੜ੍ਹ ਸਾਹਿਬ ਦੇ ਬੱਚਿਆਂ ਵੱਲੋਂ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਹਫ਼ਤੇ ਦੇ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਟਰੱਕ ਡਰਾਈਵਰਾਂ ਨੂੰ ਵੀ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਏਗਾ ਅਤੇ ਉਨ੍ਹਾਂ ਦੀ ਗੱਡੀਆਂ 'ਤੇ ਰਿਫਲੈਕਟਰ ਲਗਾਏ ਜਾਣਗੇ।