ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਮਨਾਇਆ - Baba Deep Singh Ji's birthday
🎬 Watch Now: Feature Video
ਅੰਮ੍ਰਿਤਸਰ: ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਅੰਮ੍ਰਿਤਸਰ ਦੇ ਵੱਖ-ਵੱਖ ਚੌਕਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਸਾਹਿਬ ਜਾ ਕੇ ਸਮਾਪਤ ਹੋਇਆ। ਇਸ ਮੌਕੇ ਸ਼ਰਧਾਲੂਆਂ ਨੇ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਂਵਾਂ ਉੱਤੇ ਕਈ ਪ੍ਰਕਾਰ ਦੇ ਲੰਗਰ ਲਗਾਏ। ਇਸ ਨਗਰ ਕੀਰਤਨ ਵਿੱਚ ਸ਼ਰਧਾਲੂਆਂ ਨੇ ਝਾੜੂ ਦੀ ਸੇਵਾ ਅਤੇ ਹੋਰ ਕਈ ਪ੍ਰਕਾਰ ਦੀ ਸੇਵਾ ਕੀਤੀ। ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਨਗਰ ਕੀਰਤਨ ਦੀ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਮਿਲ ਕੇ ਚੱਲਣ ਦੀ ਅਰਦਾਸ ਦੀ ਵਧਾਈ ਦਿੱਤੀ।