ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਆਇਆ ਨੇੜੇ, ਤਿਆਰੀਆਂ ਸ਼ੁਰੂ - ਬਾਬਾ ਦੀਪ ਸਿੰਘ ਜੀ ਦਾ 340ਵਾਂ ਪ੍ਰਕਾਸ਼ ਪੁਰਬ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਚ ਬਾਬਾ ਦੀਪ ਸਿੰਘ ਜੀ ਦਾ 340ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਐਸਜੀਪੀਸੀ ਦੇ ਸਹਿਯੋਗ ਨਾਲ ਤੇ ਸੰਗਤਾਂ ਦੇ ਸਹਿਯੋਗ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿੱਚ ਫੁੱਲਾਂ ਦੀ ਸਜਾਵਟ ਨੂੰ ਦੇਖ ਕੇ ਮਨਮੋਹਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਫੁੱਲਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬ ਵਿੱਚ ਰੰਗ-ਬਿਰੰਗੀਆਂ ਲਾਈਟਾਂ ਵੀ ਲੱਗੀਆਂ ਹੋਈਆਂ ਹਨ। ਉੱਥੇ ਹੀ ਗੁਰਦੁਆਰਾ ਸ਼ਹੀਦਗੰਜ ਸਾਹਿਬ ਦੇ ਮੈਨੇਜਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 27 ਜਨਵਰੀ ਨੂੰ ਗੁਰਦੁਆਰਾ ਸਾਹਿਬ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਉਸ ਤੋਂ ਬਾਅਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਸੰਗਤਾਂ ਤੇ ਐੱਸਜੀਪੀਸੀ ਦੇ ਸਹਿਯੋਗ ਨਾਲ ਮਨਾਇਆ ਜਾਏਗਾ।