ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ - ਲੁਧਿਆਣਾ
🎬 Watch Now: Feature Video
ਲੁਧਿਆਣਾ: ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਰਾਏਕੋਟ ਵਿਖੇ ਭਾਰੀ ਧਾਰਮਿਕ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਜਿਸ ਦੌਰਾਨ ਰਾਏਕੋਟ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਵਿਖੇ ਰਾਮਗੜ੍ਹੀਆ ਧੀਮਾਨ ਸਭਾ ਰਾਏਕੋਟ ਅਤੇ ਰਾਮਗੜ੍ਹੀਆ ਧੀਮਾਨ ਸਭਾ ਰਾਏਕੋਟ ਵੱਲੋਂ ਵਿਸ਼ੇਸ਼ ਧਾਰਮਕ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਅਤੇ ਸ੍ਰੀ ਜਪੁਜੀ ਸਾਹਿਬ ਦੀ ਬਾਣੀ ਦੇ ਪਾਠ ਕੀਤੇ ਗਏ। ਇਸ ਉਪਰੰਤ ਰਾਗੀ ਭਾਈ ਪਲਵਿੰਦਰ ਸਿੰਘ ਦੇਹੜਕੇ ਵਾਲਿਆਂ ਦੇ ਜੱਥੇ ਵੱਲੋਂ ਗੁਰਬਾਣੀ ਦੇ ਰਸ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਕਾਮਿਲ ਬੋਪਾਰਾਏ ਹਲਕਾ ਇੰਚਾਰਜ ਰਾਏਕੋਟ ਕਾਂਗਰਸ, ਬਿਕਰਮਜੀਤ ਸਿੰਘ ਖਾਲਸਾ ਮੈਂਬਰ ਪੀਪੀਐਸਸੀ, ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹਾਕਮ ਸਿੰਘ ਠੇਕੇਦਾਰ ਸੀਨੀਅਰ ਆਗੂ ਆਮ ਆਦਮੀ ਪਾਰਟੀ ਹਲਕਾ ਰਾਏਕੋਟ ਸਮੇਤ ਵੱਡੀ ਗਿਣਤੀ 'ਚ ਰਾਜਸੀ, ਸਮਾਜਿਕ, ਧਾਰਮਿਕ ਆਗੂਆਂ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ। ਸਗੋਂ ਯੂਥ ਕਾਂਗਰਸੀ ਆਗੂ ਕਾਮਿਲ ਬੋਪਾਰਾਏ ਨੇ ਸਭਾ ਨੂੰ ਬਾਬਾ ਵਿਸ਼ਵਕਰਮਾ ਯਾਦਗਾਰੀ ਭਵਨ ਬਣਾਉਣ ਲਈ 15 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤੀ। ਇਸ ਮੌਕੇ ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ, ਪਤਵੰਤਿਆਂ ਸੇਵਾਦਾਰਾਂ ਅਤੇ ਸਹਿਯੋਗੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ।