ਬਹੁਜਨ ਸਮਾਜ ਪਾਰਟੀ ਨੇ ਕੱਢੀ ਪੰਜਾਬ ਬਚਾਓ ਹਾਥੀ ਯਾਤਰਾ - ਮੁਕੇਰੀਆਂ ਮਾਨਸਰ ਟੋਲ ਪਲਾਜ਼ਾ
🎬 Watch Now: Feature Video
ਹੁਸ਼ਿਆਰਪੁਰ: ਮੁਕੇਰੀਆਂ ਵਿਖੇ ਬਾਬੂ ਕਾਂਸ਼ੀ ਰਾਮ ਜੀ ਦੇ ਜਨਮ ਦਿਹਾੜੇ ਮੌਕੇ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਗੋਬਿੰਦ ਸਿੰਘ ਕਾਨੂੰਗੋ ਦੀ ਅਗਵਾਈ 'ਚ ਪੰਜਾਬ ਬਚਾਓ ਹਾਥੀ ਯਾਤਰਾ ਕੱਢੀ ਗਈ। ਇਹ ਯਾਤਰਾ ਹਾਜੀਪੁਰ ਤੋਂ ਸ਼ੁਰੂ ਹੋ ਕੇ ਮੁਕੇਰੀਆਂ ਮਾਨਸਰ ਟੋਲ ਪਲਾਜ਼ਾ ਬੱਡਵਾੜ ਹੁੰਦੀ ਹੋਈ ਮੁੜ ਹਾਜੀਪੁਰ ਸਮਾਪਤ ਕੀਤੀ ਗਈ। ਬਸਪਾ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੇ ਪੰਜਾਬ ਦੇ ਲੋਕਾਂ ਨਾਲ ਹਮੇਸ਼ਾ ਧੋਖਾ ਹੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ 'ਚ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਵੀ ਕੋਈ ਰਾਹਤ ਨਹੀਂ ਦਿੱਤੀ ਗਈ।