ਸੁਮੇਧ ਸੈਣੀ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ - The summons was made on 9 February
🎬 Watch Now: Feature Video
ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ 9 ਫ਼ਰਵਰੀ ਨੂੰ ਪੇਸ਼ ਨਾ ਹੋਣ ਦੇ ਚਲਦੇ ਫਰੀਦਕੋਟ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਖਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਬੀਤੇ ਦਿਨੀ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸਿੰਘ ਸੈਣੀ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਕਰ ਉਨ੍ਹਾਂ ਖਿਲਾਫ ਫਰੀਦਕੋਟ ਅਦਾਲਤ ਵਿਚ ਚਲਾਨ ਦਾਖ਼ਲ ਕੀਤਾ ਸੀ , ਜਿਸ ਤੋਂ ਬਾਅਦ ਅਦਾਲਤ ਨੇ ਸੁਮੇਧ ਸਿੰਘ ਸੈਣੀ ਨੂੰ 9 ਫ਼ਰਵਰੀ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਸੀ। ਪਰ ਸੁਮੇਧ ਸਿੰਘ ਸੈਣੀ ਨੇ ਆਪਣੇ ਬਚਾਅ ਲਈ ਫ਼ਰੀਦਕੋਟ ਅਦਾਲਤ ਵਿਚ ਅਗਾਉਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ ਜਿਸ ਤੇ ਸੁਣਵਾਈ 11 ਫ਼ਰਵਰੀ ਨੂੰ ਹੋਣੀ ਹੈ । ਸੁਮੇਧ ਸਿੰਘ ਸੈਣੀ 9 ਫਰਵਰੀ ਨੂੰ ਅਦਾਲਤ ਵਿਚ ਪੇਸ਼ ਨਹੀਂ ਹੋਏ ਇਸੇ ਦੇ ਚਲਦੇ ਫਰੀਦਕੋਟ ਅਦਾਲਤ ਨੇ ਉਨ੍ਹਾਂ ਦੇ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ।