ਬੈਂਸ ਨੇ ਮੁੜ ਤੋਂ ਟਰਾਂਸਪੋਰਟ ਮਾਫੀਆ ਨੂੰ ਲੈ ਕੇ ਚੁੱਕੇ ਸਵਾਲ, ਸ਼ਰਾਬ ਦੀ ਹੋਮ ਡਿਲਵਰੀ ਨੂੰ ਵੀ ਦੱਸਿਆ ਗ਼ਲਤ ਫੈਸਲਾ - lok insaaf party
🎬 Watch Now: Feature Video
ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਬੈਂਸ ਨੇ ਮੀਡੀਆ ਨਾਲ ਰਾਬਤਾ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਟਰਾਂਸਪੋਰਟ ਮਾਫੀਆਂ ਵੱਲੋਂ ਲੋਕਾਂ ਦੀ ਲੁੱਟ ਖਸੁੱਟ ਦਾ ਖੁਲਾਸਾ ਕੀਤਾ ਸੀ ਪਰ ਕੇਬਲ ਮਾਫ਼ੀਆ ਅਤੇ ਟਰਾਂਸਪੋਰਟ ਮਾਫੀਆਂ ਵੱਲੋਂ ਕੁੱਝ ਚੈਨਲਾਂ ਤੋਂ ਖ਼ਬਰ ਹੀ ਹਟਵਾ ਦਿੱਤੀ ਗਈ ਸੀ। ਬੈਂਸ ਨੇ ਕਿਹਾ ਕਿ ਉਹ ਸੱਚ ਉਜਾਗਰ ਕਰਨ ਤੋਂ ਨਹੀਂ ਡਰਦੇ। ਇਸ ਦੇ ਨਾਲ ਹੀ ਬੈਂਸ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਰਾਬ ਦੀ ਹੋਮ ਡਿਲੀਵਰੀ ਕਰਨ ਦਾ ਫੈਸਲਾ ਲਿਆ ਗਿਆ ਸੀ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਲੋਕਾਂ ਨੂੰ ਨਸ਼ੇ ਤੋਂ ਦੂਰ ਕਰਨ ਦਾ ਹੈ ਨਾ ਕਿ ਨਸ਼ੇ ਵੱਲ ਕਰਨਾ ਦਾ।