ਬਲਦੇਵ ਸਿੰਘ ਸਿਰਸਾ ਨੇ ਖੱਟਰ ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
🎬 Watch Now: Feature Video
ਅੰਮ੍ਰਿਤਸਰ: ਹਰਿਆਣਾ ਚ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੇ ਵੱਲੋਂ ਕਰੜੇ ਸ਼ਬਦਾਂ ਦੇ ਵਿੱਚ ਨਿਖੇਧੀ ਕੀਤੀ ਗਈ ਹੈ। ਇਸ ਮੌਕੇ ਕਿਸਾਨ ਆਗੂ ਸਿਰਸਾ ਨੇ ਹਰਿਆਣਾ ਸਰਕਾਰ ਖਿਲਾਫ ਜੰਮਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕੇਂਦਰ ਦੇ ਇਸ਼ਾਰੇ ਉੱਪਰ ਅਜਿਹੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਉੱਪਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਾਰਵਾਈਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਉਨ੍ਹਾਂ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਵੀ ਪੁਲਿਸ ਅਧਿਕਾਰੀਆਂ ਦੇ ਵੱਲੋਂ ਅਜਿਹੀ ਕਾਰਵਾਈ ਕੀਤੀ ਗਈ ਹੈ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਇਸ ਖਿਲਾਫ਼ ਕੋਈ ਵੱਡਾ ਐਕਸ਼ਨ ਲਵੇਗਾ।