ਲੁਧਿਆਣਾ ਦੇ ਪਿੰਡ ਬੇਗੋਵਾਲ 'ਚ ਬਲਿਦਾਨ ਦਿਵਸ ਸਮਾਗਮ ਦਾ ਆਯੋਜਨ - ਬਲਿਦਾਨ ਦਿਵਸ ਸਮਾਗਮ
🎬 Watch Now: Feature Video
ਲੁਧਿਆਣਾ: ਪਿੰਡ ਬੇਗੋਵਾਲ ਵਿਖੇ ਵਿਜੈ ਦਿਵਸ ਮੌਕੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਦੋਰਾਹਾ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵਿੰਦਰ ਸਿੰਘ ਬੇਗੋਵਾਲ ਦੀ ਅਗਵਾਈ 'ਚ ਸ਼ਹੀਦ ਫੌਜੀਆਂ ਨੂੰ ਸ਼ਰਧਾਂ ਦੇ ਫ਼ੁੱਲ ਭੇਟ ਕੀਤੇ ਗਏ। ਸਮਾਗਮ 'ਚ ਵਿਸ਼ੇਸ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸ਼ਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸ਼ਰਧਾਂ ਸਤਿਕਾਰ ਭੇਟ ਕੀਤਾ। ਉਨ੍ਹਾਂ ਇਸ ਸਮੇਂ ਜੁੜੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹਨ, ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਵਿਸਾਰ ਦਿੰਦੀਆਂ ਹਨ, ਉਨ੍ਹਾਂ ਦਾ ਬਜੂਦ ਬਹੁਤੀ ਦੇਰ ਤੱਕ ਕਾਇਮ ਨਹੀਂ ਰਹਿੰਦਾ।