ਬਰਨਾਲਾ ਹੋਇਆ ਕੋਰੋਨਾ ਮੁਕਤ, ਇੱਕੋ ਇੱਕ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
🎬 Watch Now: Feature Video
ਬਰਨਾਲਾ: ਜ਼ਿਲ੍ਹੇ ਦੇ ਇੱਕੋ-ਇੱਕ ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਬਰਨਾਲਾ ਦੇ ਸੇਖਾ ਰੋਡ ਨਿਵਾਸੀ ਰਾਧਾ ਰਾਣੀ ਨਾਮ ਦੀ ਇੱਕ ਔਰਤ ਪਿਛਲੇ ਦਿਨੀਂ ਕੋਰੋਨਾ ਵਾਇਰਸ ਪੀੜਤ ਪਾਈ ਗਈ ਸੀ। ਬਰਨਾਲਾ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਦੀ ਕੋਰੋਨਾ ਵਾਇਰਸ ਪੌਜ਼ੀਟਿਵ ਔਰਤ ਦਾ ਇਲਾਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਚੱਲ ਰਿਹਾ ਹੈ ਜਿਸ ਦੀ ਮੰਗਲਵਾਰ ਨੂੰ ਰਿਪੋਰਟ ਨੈਗੇਟਿਵ ਆਈ ਹੈ। ਜੇਕਰ ਇੱਕ ਹੋਰ ਰਿਪੋਰਟ ਪੌਜ਼ੀਟਿਵ ਆਉਂਦੀ ਹੈ ਤਾਂ ਮਹਿਲਾ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਬਰਨਾਲਾ ਵਿੱਚ ਕਰੋਨਾ ਸਬੰਧੀ 78 ਸੈਂਪਲ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 65 ਦੀ ਰਿਪੋਰਟ ਨੈਗੇਟਿਵ ਆਈ ਹੈ। ਜਦੋਂ ਕਿ 2 ਦੀ ਰਿਪੋਰਟ ਪੌਜ਼ੀਟਿਵ ਆਈ ਸੀ। ਇਸ ਤੋਂ ਇਲਾਵਾ 12 ਕੇਸਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।