ਕਿਸਾਨ ਜਥੇਬੰਦੀਆਂ ਨੇ ਬਰਨਾਲਾ ਲੁਧਿਆਣਾ ਮੁੱਖ ਮਾਰਗ 'ਤੇ ਮਹਿਲ ਕਲਾਂ ਟੋਲ ਪਲਾਜ਼ੇ 'ਤੇ ਲਗਾਇਆ ਪੱਕਾ ਮੋਰਚਾ - Barnala farmers protest on toll plaza
🎬 Watch Now: Feature Video
ਬਰਨਾਲਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨਾ ਲਗਾਇਆ ਜਾ ਰਿਹਾ ਹੈ, ਜੋ ਅਣਮਿਥੇ ਸਮੇਂ ਲਈ ਲਗਾਤਾਰ ਚੱਲੇਗਾ।ਉੱਥੇ ਹੀ ਕਿਸਾਨ ਜਥੇਬੰਦੀਆਂ ਬਠਿੰਡਾ ਚੰਡੀਗੜ੍ਹ ਮੁੱਖ ਮਾਰਗ 'ਤੇ ਪਿੰਡ ਬਡਬਰ ਨੇੜੇ ਟੋਲ ਪਲਾਜ਼ਾ ਅਤੇ ਲੁਧਿਆਣਾ ਬਰਨਾਲਾ ਮਾਰਗ ਤੇ ਮਹਿਲ ਕਲਾਂ ਵਿਖੇ ਟੋਲ ਪਲਾਜ਼ੇ 'ਤੇ ਵੀ ਆਪਣਾ ਮੋਰਚਾ ਲਾਉਣਗੀਆਂ। ਇਨ੍ਹਾਂ ਮੋਰਚਿਆਂ ਦੌਰਾਨ ਰਾਹਗੀਰਾਂ ਨੂੰ ਮੁਫ਼ਤ ਵਿੱਚ ਟੋਲ ਪਲਾਜ਼ਾ ਤੋਂ ਲੰਗਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਦੀ ਪਰਚੀ ਨਹੀਂ ਕੱਟਣ ਦਿੱਤੀ ਜਾਵੇਗੀ। ਲੁਧਿਆਣਾ ਮੁੱਖ ਮਾਰਗ ਤੇ ਮਹਿਲ ਕਲਾਂ ਵਿਖੇ ਕਿਸਾਨਾਂ ਵੱਲੋਂ ਆਪਣਾ ਮੋਰਚਾ ਲਗਾ ਦਿੱਤਾ ਗਿਆ ਹੈ।