ਲੌਕਡਾਊਨ ਦੇ ਵਿਰੋਧ ’ਚ ਸੜਕਾਂ 'ਤੇ ਉਤਰੇ ਬਰਨਾਲਾ ਦੇ ਵਪਾਰੀ ਅਤੇ ਦੁਕਾਨਦਾਰ - ਗ਼ਾਵਤ ਦਾ ਝੰਡਾ
🎬 Watch Now: Feature Video
ਬਰਨਾਲਾ: ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਨੂੰ ਦੇਖ ਕੇ ਬਰਨਾਲਾ ਪੰਜਾਬ ਸਰਕਾਰ ਨੇ 15 ਮਈ ਤੱਕ ਮੁਕੰਮਲ ਲੌਕਡਾਊਨ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਪਰ ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਇਸ ਲੌਕਡਾਊਨ ਦੇ ਵਿਰੋਧ ਵਿੱਚ ਬਗ਼ਾਵਤ ਦਾ ਝੰਡਾ ਚੁੱਕ ਲਿਆ ਗਿਆ ਹੈ। ਅੱਜ ਵਪਾਰੀਆਂ ਤੇ ਦੁਕਾਨਦਾਰਾਂ ਵੱਲੋਂ ਸ਼ਹਿਰ ਦੇ ਮੁੱਖ ਸਦਰ ਬਾਜ਼ਾਰ ਵਿੱਚ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵਪਾਰੀਆਂ ਨੇ ਸਰਕਾਰ ਦੇ ਫ਼ੈਸਲੇ ਵਿਰੁੱਧ ਮੰਗਲਵਾਰ ਤੋਂ ਦੁਕਾਨਾਂ ਖੋਲ੍ਹਣ ਦਾ ਵੀ ਐਲਾਨ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਬਰਨਾਲਾ ਦੇ ਦੁਕਾਨਦਾਰਾਂ ਨੇ ਕਿਹਾ ਕਿ ਮੰਗਲਵਾਰ ਤੋਂ ਸਮੁੱਚੇ ਦੁਕਾਨਦਾਰ ਦੁਕਾਨਾਂ ਸਵੇਰੇ 9 ਵਜੇ ਤੋਂ 2 ਵਜੇ ਤੱਕ ਦੁਕਾਨਾਂ ਖੋਲ੍ਹਣਗੇ।