thumbnail

By

Published : Mar 1, 2021, 9:27 PM IST

ETV Bharat / Videos

ਬਾਸਕਟਬਾਲ ਅੰਡਰ-19 ਚੈਂਪੀਅਨਸ਼ਿਪ

ਮਾਨਸਾ : ਸਰਦੂਲਗੜ੍ਹ ਦੇ ਪਿੰਡ ਫੱਤਾ ਮਾਲੋਕਾ ਵਿਖੇ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਦੀ ਅਗਵਾਈ ਹੇਠ ਬਾਸਕਟਬਾਲ ਚੈਪੀਅਨਸ਼ਿਪ ਦੇ ਟੂਰਨਾਮੈਂਟ ਕਰਵਾਏ ਗਏ। ਅੰਡਰ-19 ਦੀ ਚੈਪੀਅਨਸ਼ਿਪ 'ਚ ਲੜਕੇ ਅਤੇ ਲੜਕੀਆਂ ਦੀਆਂ ਬਾਸਕਟਬਾਲ ਟੀਮਾਂ ਨੇ ਭਾਗ ਲਿਆ। ਲੜਕੀਆਂ ਦੇ ਫਾਈਨਲ ਮੈਚ ਵਿੱਚ ਭੀਖੀ ਦੀ ਟੀਮ ਜੇਤੂ ਅਤੇ ਲੜਕੇ ਦੇ ਸਰਦੂਲਗੜ੍ਹ ਬਾਸਕਟਬਾਲ ਕਲੱਬ ਦੀ ਟੀਮ ਜੇਤੂ ਰਹੀ। ਜੇਤੂ ਟੀਮਾਂ ਨੂੰ ਇਨਾਮ ਸਰਪੰਚ ਐਡਵੋਕੇਟ ਗੁਰਸੇਵਕ ਸਿੰਘ ਨੇ ਵੰਡੇ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਮਾਨਸਾ ਜ਼ਿਲ੍ਹੇ ਦੇ ਖਿਡਾਰੀਆਂ ਨੇ ਪੂਰੀ ਦੁਨੀਆ ਵਿੱਚ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.