ਬਟਾਲਾ ਸਿਵਲ ਹਸਪਤਾਲ ਦੀਆਂ ਨਰਸਾਂ ਨੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - batala civil hospital
🎬 Watch Now: Feature Video
ਬਟਾਲਾ: ਸਿਵਲ ਹਸਪਤਾਲ ਵਿਖੇ ਨਰਸਿੰਗ ਸਟਾਫ਼ ਵਲੋਂ ਆਪਣਾ ਕੰਮ ਛੱਡ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ। ਨਰਸਿੰਗ ਸਟਾਫ਼ ਨੇ ਆਖਿਆ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇ ਤੋਂ ਲਟਕ ਰਹੀਆਂ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਨੂੰ ਭਰੋਸਾ ਤਾਂ ਦਿੱਤਾ ਜਾਂਦਾ ਹੈ ਪਰ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ। ਉਨ੍ਹਾਂ ਆਖਿਆ ਕਿ ਸਰਕਾਰ ਜੋ ਵੀ ਨਰਸਾਂ ਦਾ ਪੱਧਰ ਹੇਠਾਂ ਡੇਗਣ ਉੱਤੇ ਲੱਗੀ ਹੋਈ ਹੈ, ਉਸ ਦੇ ਸਰਕਾਰ ਨੂੰ ਮਾੜੇ ਨਤੀਜੇ ਭੁਗਤਣੇ ਪੈਣਗੇ।