ਬਟਾਲਾ 'ਚ ਸ਼ਰਾਬ ਦੀਆਂ 95 ਪੇਟੀਆਂ ਸਣੇ ਇੱਕ ਗ੍ਰਿਫ਼ਤਾਰ - ਅੰਗਰੇਜ਼ੀ ਸ਼ਰਾਬ ਦੀਆਂ 95 ਪੇਟੀਆਂ ਬਰਾਮਦ
🎬 Watch Now: Feature Video
ਗੁਰਦਾਸਪੁਰ: ਬਟਾਲਾ ਪੁਲਿਸ ਦੇ ਪਿੰਡ ਦਿਆਨਗੜ੍ਹ 'ਚ ਛਾਪੇਮਾਰੀ ਦੇ ਦੌਰਾਨ ਨਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ 95 ਪੇਟੀਆਂ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਸਬੰਧੀ ਪੁਲਿਸ ਦੀ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ। ਇਸ ਸਬੰਧੀ ਐਸਪੀ ਤੇਜਬੀਰ ਸਿੰਘ ਹੁੰਦਲ ਨੇ ਪ੍ਰੈਸ ਵਾਰਤਾ ਦੌਰਾਨ ਦੱਸਿਆ ਕਿ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਵਿਅਕਤੀ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 15 ਪੇਟੀਆਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ ਤੇ ਮੁਲਜ਼ਮ ਦੇ ਡੇਰੇ ਤੋਂ 80 ਪੇਟੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਉਸਦੇ ਦੋ ਵਿਅਕਤੀ ਫ਼ਰਾਰ ਹਨ ਤੇ ਉਨ੍ਹਾਂ ਦੀ ਭਾਲ ਜਾਰੀ ਹੈ।