ਧਾਰਾ 370 ਹਟਾਏ ਜਾਣ ਨੂੰ ਲੈ ਕੇ ਬਠਿੰਡਾ-ਚੰਡੀਗੜ੍ਹ ਹਾਈਵੇਅ ਕੀਤਾ ਜਾਮ - ਕਸ਼ਮੀਰ ਸੰਘਰਸ਼ ਕਮੇਟੀ
🎬 Watch Now: Feature Video
ਬਠਿੰਡਾ: ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਅਤੇ 35 ਏ ਹਟਾਏ ਜਾਣ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਮੋਹਾਲੀ ਵਿੱਚ ਇਕੱਠ ਰੱਖਿਆ ਗਿਆ ਸੀ। ਇਸ ਇਕੱਠ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਧਾਰਾ 144 ਦੀ ਵਰਤੋਂ ਕਰਦੇ ਹੋਏ ਧਰਨਾਕਾਰੀਆਂ ਨੂੰ ਪਿੰਡਾਂ ਵਿੱਚ ਹੀ ਰੋਕ ਲਿਆ। ਪ੍ਰਸ਼ਾਸਨ ਵਲੋਂ ਰੋਕੇ ਜਾਣ ਤੋਂ ਬਾਅਦ ਬਠਿੰਡਾ-ਚੰਡੀਗੜ੍ਹ ਹਾਈਵੇਅ 'ਤੇ ਐਤਵਾਰ ਨੂੰ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਮਾ ਦਿੱਤਾ ਗਿਆ। ਕਿਸਾਨਾਂ ਨੇ ਸੜਕਾਂ ਨੂੰ ਬੰਦ ਕਰਕੇ ਸਰਕਾਰ ਵਿਰੁੱਧ ਨਾਅਰੇਵਾਜ਼ੀ ਕੀਤੀ। ਕਿਸਾਨ ਆਗੂ ਨੇ ਦੱਸਿਆ ਕਿ ਉਹ ਕਸ਼ਮੀਰ ਸੰਘਰਸ਼ ਕਮੇਟੀ ਦੀ ਹਿਮਾਇਤ ਕਰ ਰਹੇ ਹਨ ਅਤੇ ਅੱਜ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਗਵਰਨਰ ਕੋਲ ਜਾਣਾ ਸੀ, ਪਰ ਪ੍ਰਸ਼ਾਸਨ ਨੇ ਧਾਰਾ 370 ਦਾ ਇਸਤੇਮਾਲ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਪਹਿਲਾਂ ਹੀ ਰੋਕ ਲਿਆ। ਧਰਨਾਕਾਰੀਆਂ ਵੱਲੋਂ ਹਾਈਵੇਅ ਜਾਮ ਕੀਤੇ ਜਾਣ ਕਾਰਨ ਪੁਲਿਸ ਨੇ ਟ੍ਰੈਫਿਕ ਨੂੰ ਡਾਈਵਰਟ ਕਰ ਦਿੱਤਾ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਵੀ ਆਪਣਾ ਧਰਨਾ ਚੁੱਕ ਲਿਆ। ਵੱਖ-ਵੱਖ ਜਥੇਬੰਦੀਆਂ ਦੇ ਨੇਤਾਵਾਂ ਨੇ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਲੋੜ ਪੈਣ 'ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।