ਭਾਰਤੀ ਜਨਤਾ ਪਾਰਟੀ ਦੀ ਸੂਬਾ ਸੈਕਰੇਟਰੀ ਨੂੰ ਬਠਿੰਡਾ ਅਦਾਲਤ ਨੇ ਦਿੱਤੀ ਜ਼ਮਾਨਤ
🎬 Watch Now: Feature Video
ਬਠਿੰਡਾ: ਭਾਰਤੀ ਜਨਤਾ ਪਾਰਟੀ ਦੀ ਸੂਬਾ ਸੈਕਰੇਟਰੀ ਸੁਖਪਾਲ ਸਿੰਘ ਸਰਾਂ ਨੂੰ ਬਠਿੰਡਾ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਸਰਾਂ ਤੇ ਬਠਿੰਡਾ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਹੈ। ਬਠਿੰਡਾ ਦੇ ਵਿੱਚ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਸੁਖਪਾਲ ਸਰਾਂ ਨੁੰ ਮਿਲੀ ਜ਼ਮਾਨਤ ਦਾ ਵਿਰੋਧ ਜਤਾਇਆ ਹੈ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਕਾਨੂੰਨੀ ਨਿਯਮ ਮੁਤਾਬਕ ਇਸ ਤਰ੍ਹਾਂ ਦੇ ਕੇਸ ਵਿੱਚ ਲੋਅਰ ਕੋਰਟ ਮੁਲਜ਼ਮ ਨੂੰ ਜਲਦੀ ਜ਼ਮਾਨਤ ਨਹੀਂ ਦਿੰਦੀ, ਪਰ ਇਸ ਕੇਸ ਵਿੱਚ ਬਠਿੰਡਾ ਦੇ ਡਿਸਟ੍ਰਿਕਟ ਐਂਡ ਐਡੀਸ਼ਨਲ ਸੈਸ਼ਨ ਜੱਜ ਨੇ ਸੁਖਪਾਲ ਸਰਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜਿਹਾ ਕੁਝ ਨਹੀਂ ਕਿਹਾ ਸੀ ਜਿਸਦੇ ਕਰਕੇ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਲਗ ਸਕੇ। ਸਿੱਖ ਜਥੇਬੰਦੀਆਂ ਨੇ ਬਠਿੰਡਾ ਅਦਾਲਤ ਵੱਲੋਂ ਦਿੱਤੀ ਗਈ ਜ਼ਮਾਨਤ ਮਾਮਲੇ ਵਿੱਚ ਇਸ ਫ਼ੈਸਲੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਆਖੀ ਹੈ।